ਹੁਸ਼ਿਆਰਪੁਰ: ਕਣਕ ਦੇ ਕਟਾਈ ਦੇ ਸੀਜ਼ਨ ਵਿੱਚ ਸਰਕਾਰ ਵੱਲੋਂ ਨਿਰਧਾਰਤ ਨਮੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜਿਲਾ ਮੈਜਿਸਟਰੇਟ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਫੌਜਦਾਰੀ ਜ਼ਾਬਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦੇ ਹੋਏ ਜਿਲਾ ਹੁਸ਼ਿਆਰਪੁਰ ਵਿੱਚ ਸ਼ਾਮ 7 ਵਜੇ ਤੋਂ ਸਵੇਰੇ 7 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ਅਤੇ ਕਣਕ ਦੀ ਨਾੜ ਨੂੰ ਅੱਗ ਲਾ ਕੇ ਸਾੜਨ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 26 ਜੁਲਾਈ 2015 ਤੱਕ ਲਾਗੂ ਰਹੇਗਾ।